Breaking News देश राज्य होम

ਪੰਜਾਬ ਅੱਜ ਮਿਤੀ 22-11-2020 ਨੂੰ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਛਿਲਕਾ ਤੂੜੀ ਵਰਕਰਜ਼ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਵਿਸ਼ਵ ਭਰ ਵਿੱਚ ਫੈਲੀ ਹੋਈ ਮਹਾਂਮਾਰੀ ਕਰੋਨਾ ਵਾਇਰਸ,ਡੇਂਗੂ ਦੇ ਪ੍ਰਕੋਪ, ਨਸ਼ਿਆਂ ਦੇ ਖਿਲਾਫ਼, ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ।

ਅੱਜ ਮਿਤੀ 22-11-2020 ਨੂੰ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਛਿਲਕਾ ਤੂੜੀ ਵਰਕਰਜ਼ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਵਿਸ਼ਵ ਭਰ ਵਿੱਚ ਫੈਲੀ ਹੋਈ ਮਹਾਂਮਾਰੀ ਕਰੋਨਾ ਵਾਇਰਸ,ਡੇਂਗੂ ਦੇ ਪ੍ਰਕੋਪ, ਨਸ਼ਿਆਂ ਦੇ ਖਿਲਾਫ਼, ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ।

ਰਿਪੋਰਟ- ਰਾਕੇਸ਼ ਕੁਮਾਰ ਛਾਬੜਾ
ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ,

ਇਸ ਮੌਕੇ Asi ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ,ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਅਤੇ ਲੇਡੀ ਹੈੱਡ ਕਾਂਸਟੇਬਲ ਸਿਮਰਨਜੀਤ ਕੌਰ ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਸੰਬੋਧਨ ਕੀਤਾ। Asi ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਕਿਹਾ ਕਿ ਕਰੋਨਾ ਵਾਇਰਸ ਦਾ ਖਤਰਾ ਅੱਜ ਵੀ ਬਰਕਰਾਰ ਹੈ ਇਸ ਤੋਂ ਬਚਣ ਲਈ ਸਾਨੂੰ ਵਿਸ਼ੇਸ਼ ਸਾਵਧਾਨੀਆ ਅਪਣਾਉਣ ਦੀ ਲੋੜ ਹੈ ਜਿਨ੍ਹਾਂ ਵਿੱਚ ਸਭ ਤੋਂ ਜ਼ਰੂਰੀ ਹੈ ਕਿ ਅਸੀਂ ਘਰਾਂ ਵਿੱਚ ਰਹੀਏ ,ਆਪਸ ਵਿੱਚ ਦੂਰੀ ਬਣਾਈ ਰੱਖੀਏ, ਮਾਸਕ ਪਹਿਨ ਕੇ ਰੱਖੀਏ ਇਸ ਤੋਂ ਇਲਾਵਾ ਉਨ੍ਹਾਂ ਨੇ covid -19 ਸਬੰਧੀ cova ਐਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਨੂੰ ਆਪਣੇ ਆਪਣੇ ਫੋਨ ਵਿੱਚ ਡਾਊਨਲੋਡ ਕਰਨ ਬਾਰੇ ਵੀ ਕਿਹਾ ਗਿਆ ਅਤੇ ਓਹਨਾਂ ਕਿਹਾ ਕਿ ਡੇਂਗੂ ਦਾ ਪ੍ਰਕੋਪ ਬਹੁਤ ਜਿਆਦਾ ਹੈ ਇਸ ਲਈ ਸਾਰਿਆਂ ਨੂੰ ਬੇਨਤੀ ਹੈ ਕਿ ਆਪਣੇ ਘਰਾਂ ਦੇ ਕੂਲਰਾਂ ਚੋਂ ਪਾਣੀ ਕੱਢ ਦਿਓ ਅਗਰ ਕੋਠੇ ਵਗੈਰਾ ਅਤੇ ਛੱਤ ਵਗੈਰਾ ਤੇ ਕੁਝ ਢਹੇ, ਪੁਰਾਣੇ ਜਾਂ ਕਿਸੇ ਹੋਰ ਬਰਤਨ ਵਿੱਚ ਪਾਣੀ ਪਿਆ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਵਿੱਚੋਂ ਡੋਲ ਕੇ ਸਾਫ਼ ਕਰ ਦਿਉ ਤਾਂ ਜੋ ਡੇਂਗੂ ਦੇ ਪ੍ਰਕੋਪ ਤੋਂ ਬਚਿਆ ਜਾ ਸਕੇ । ਇਸ ਤੋਂ ਇਲਾਵਾ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਤ ਕੀਤਾ ਗਿਆ । ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਮੁਤਾਬਕ ਆਪਣੇ ਸਾਰੇ ਵਹੀਕਲਾਂ ਤੇ ਸਰਕਾਰੀ ਨੰਬਰ ਪਲੇਟਾਂ ਲਾਉਣ ਲਈ ਕਿਹਾ ਗਿਆ । ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ।