Breaking News देश राज्य होम

ਪੰਜਾਬ ਡਿੰਪਾ ਤੇ ਚੀਮਾ ਵਲੋਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦਾ ਚਿੱਤਰ ਜਾਰੀ

ਡਿੰਪਾ ਤੇ ਚੀਮਾ ਵਲੋਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦਾ ਚਿੱਤਰ ਜਾਰੀ

ਰਿਪੋਰਟ- ਰਾਕੇਸ਼ ਕੁਮਾਰ ਛਾਬੜਾ
ਇੰਡੀਆ ਨਾਓ 24, ਬਿਊਰੋ ਚੀਫ ਪੰਜਾਬ,

ਸੁਲਤਾਨਪੁਰ ਲੋਧੀ, 21 ਨਵੰਬਰ-: ਸੰਸਦ ਮੈਂਬਰ ਸ. ਜਸਬੀਰ ਸਿੰਘ ਡਿੰਪਾ ਤੇ ਵਿਧਾਇਕ ਸ. ਨਵਤੇਜ ਸਿੰਘ ਚੀਮਾ  ਤੇ ਸੈਰ ਸਪਾਟਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੰਜੇ ਕੁਮਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦਾ ਚਿੱਤਰ ਜਾਰੀ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ, ਸੈਰ ਸਪਾਟਾ ਵਿਭਾਗ ਦੀ  ਡਾਇਰੈਕਟਰ ਕੇ. ਪੀ. ਬਰਾੜ  ਐਸ.ਐਸ. ਪੀ ਹੁਸ਼ਿਆਰਪੁਰ ਸ. ਨਵਜੋਤ ਸਿੰਘ ਮਾਹਲ , ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਹਾਜ਼ਰ ਸਨ।
ਚਿੱਤਰ ਤਿਆਰ ਕਰਨ ਵਾਲੇ ਐਡਵੋਕੇਟ ਸੰਧੂ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 28 ਨਵੰਬਰ ਤੋਂ 30 ਨਵੰਬਰ ਤੱਕ ਗੁਰਦੁਆਰਾ ਸਾਹਿਬ ਦਰਸ਼ਨ ਕਰਨ ਵਾਸਤੇ ਆਉਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਭੇਟ ਕੀਤੇ ਜਾਣਗੇ। ਇਸ ਤੋਂ ਇਲਾਵਾ ਇਸ ਮੌਕੇ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਔਲੇ ਦਾ ਪੌਦਾ ਵੀ ਲਗਾਇਆ ਗਿਆ।
ਸੇਵਾ ਸੰਕਲਪ ਸੁਸਾਇਟੀ ਵਲੋਂ ਗੁਰਪੁਰਬ ਸਮਾਗਮਾਂ ਦੌਰਾਨ ਔਲੇ ਦੇ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਵੱਖ-ਵੱਖ ਮਹੱਤਵਪੂਰਨ ਸਥਾਨਾਂ ‘ਤੇ ਔਲਿਆਂ ਦੇ ਪੌਦੇ ਲਾਏ ਜਾਣਗੇ।